Close

100% procurement of paddy done : DC

Publish Date : 19/11/2018

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 100 ਫੀਸਦੀ ਖਰੀਦ : ਢਿੱਲੋਂ
17 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4 ਲੱਖ 20 ਹਜ਼ਾਰ 480 ਮੀਟਰਕ ਟਨ ਝੋਨੇ ਦੀ ਹੋਈ ਆਮਦ
ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਨੇ 4 ਲੱਖ 20 ਹਜ਼ਾਰ 480 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 725.03 ਕਰੋੜ ਰੁਪਏ
ਮੰਡੀਆਂ ਵਿੱਚੋਂ 4 ਲੱਖ 19 ਹਜ਼ਾਰ 814 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ
ਫ਼ਤਹਿਗੜ੍ਹ ਸਾਹਿਬ, 18 ਨਵੰਬਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 17 ਨਵੰਬਰ ਤੱਕ 4 ਲੱਖ 20 ਹਜ਼ਾਰ 480 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਦੀ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 100 ਫੀਸਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚੋ 04 ਲੱਖ 19 ਹਜ਼ਾਰ 814 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 725.03 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਸ. ਢਿੱਲੋਂ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 1 ਲੱਖ 51 ਹਜ਼ਾਰ 686 ਮੀਟਰਕ ਟਨ, ਮਾਰਕਫੈਡ ਵੱਲੋਂ 94 ਹਜ਼ਾਰ 486 ਮੀਟਰਕ ਟਨ, ਪਨਸਪ ਵੱਲੋਂ 01 ਲੱਖ 6 ਹਜ਼ਾਰ 972 ਮੀਟਰਕ ਟਨ, ਵੇਅਰ ਹਾਊਸ ਵੱਲੋਂ 24 ਹਜ਼ਾਰ 338 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 41 ਹਜ਼ਾਰ 266 ਮੀਟਰਕ ਟਨ, ਐਫ.ਸੀ.ਆਈ. ਵੱਲੋਂ 1692 ਮੀਟਰਕ ਟਨ ਤੇ ਵਪਾਰੀਆਂ ਵੱਲੋਂ 51 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਨੰ: ਲਸਫਸ (ਪ੍ਰੈ:ਰੀ:)-18/1224