Close

398 youths get employment during job mela : ADC

Publish Date : 19/11/2018

ਤਿੰਨ ਦਿਨਾਂ ਮੈਗਾ ਰੋਜ਼ਗਾਰ ਮੇਲੇ ਵਿੱਚ 398 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ : ਏ.ਡੀ.ਸੀ.
ਦੇਸ਼ ਭਗਤ ਯੂਨੀਵਰਸਿਟੀ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਵਿੱਚ ਦੇਸ਼ ਦੀਆਂ ਪ੍ਰਸਿੱਧ ਕੰਪਨੀਆਂ ਦੇ ਨੁਮਾਇੰਦਿਆਂ ਨੇ ਲਿਆ ਭਾਗ
40 ਬੇਰੋਜ਼ਗਾਰਾਂ ਦੀ ਚੋਣ ਕੀਤੀ ਗਈ ਸਵੈ ਰੋਜ਼ਗਾਰ ਲਈ
ਫ਼ਤਹਿਗੜ੍ਹ ਸਾਹਿਬ, 16 ਨਵੰਬਰ:-
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਪ੍ਰੋਗਰਾਮ ਅਧੀਨ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਤਿੰਨ ਰੋਜ਼ਾ ਮੈਗਾ ਰੋਜ਼ਗਾਰ ਮੇਲਾ ਬਹੁਤ ਸਫਲ ਰਿਹਾ ਹੈ ਅਤੇ ਇਸ ਮੇਲੇ ਵਿੱਚ 398 ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਹਾਸਲ ਹੋਇਆ ਹੈ ਜਦੋਂ ਕਿ 40 ਬੇਰੋਜ਼ਗਾਰਾਂ ਦੀ ਚੋਣ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 133, ਦੂਜੇ ਦਿਨ 148 ਅਤੇ ਤੀਸਰੇ ਦਿਨ 117 ਬੇਰੋਜ਼ਗਾਰਾਂ ਨੂੰ ਦੇਸ਼ ਦੀਆਂ ਨਾਮੀ ਕੰਪਨੀਆਂ ਵਿੱਚ ਰੋਜ਼ਗਾਰ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਾਸਤੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਇਸ ਵਿੱਚ ਦੇਸ਼ ਭਰ ਦੀਆਂ ਲਗਭਗ 40 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਦਾ ਇਹ ਪ੍ਰੋਗਰਾਮ ਪੂਰੀ ਸਫਲਤਾ ਨਾਲ ਚੱਲ ਰਿਹਾ ਹੈ ਅਤੇ ਇਸ ਨਾਲ ਵੱਡੀ ਪੱਧਰ ‘ਤੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਹਾਸਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਯੁਰੇਕਾ ਫੋਰਬਸ, ਰਿਲਾਇੰਸ ਜੀਓ, ਓਰੇਨ, ਸਪੋਰਟਸਕਿੰਗ, ਸਨਿੱਫ ਟੈਕਨਾਲੌਜੀ, ਟੱਚ ਸਟੋਨ, ਵਿਲੋ ਵੁੱਡ ਕਰੋਪ, ਸੀ.ਐਸ. ਸਾਫਟ ਸਲਿਊਸ਼ਨ, ਸੋਲੀਟੇਅਰ ਇਨਫੋਸਿਸ, ਕੋਟਕ ਮਹਿੰਦਰਾ ਬੈਂਕ, ਪਿਕਸ ਇੰਡੀਆ ਪ੍ਰਾਈਵੇਟ ਲਿਮਟਿਡ, ਐਡਲਵੀਸ, ਐਸ.ਬੀ.ਆਈ. ਇੰਸੋਰੈਂਸ, ਐਚ.ਡੀ.ਐਫ.ਸੀ. ਬੈਂਕ, ਕਲਾਸਿਕ ਰੇਜੰਤਾ, ਆਰ.ਐਨ.ਜੀ. ਗਰੁੱਪ, ਅਮਰ ਉਜਾਲਾ, ਏ ਟੂ ਇਟ ਸਾਫਟ ਸਲਿਊਸ਼ਨ, ਸ਼੍ਰੀ ਰਾਮ ਪੈਨਲਸ, ਆਲ ਸਾਫਟ ਸਲਿਊਸ਼ਨ, ਕੋਗਲੀਕਿਸੀਆ ਲਿਮਟਿਡ, ਥਿੰਕ ਨੈਕਸਟ ਟੈਕਨਾਲੌਜੀ, ਸਾਲਿਡ ਸਲਿਊਸ਼ਨ ਅਤੇ ਵਰਧਮਾਨ ਸਮੇਤ ਹੋਰ ਕਈ ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ 398 ਬੇਰੋਜ਼ਗਾਰਾਂ ਦੀ ਚੋਣ ਕੀਤੀ।
ਨੰ: ਲਸਫਸ (ਪ੍ਰੈ:ਰੀ:)-18/1221