4 Lacs 22 Thousands and 257 MT Paddy arrived in District Mandis : DC
ਜ਼ਿਲੇ ਦੀਆਂ ਮੰਡੀਆਂ ਵਿੱਚ 4 ਲੱਖ 22 ਹਜਾਰ 257 ਮੀਟਰਕ ਟਨ ਝੋਨੇ ਦੀ ਹੋਈ ਆਮਦ : ਢਿੱਲੋਂ
ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਨੇ ਕੀਤੀ 100 ਫੀਸਦੀ ਝੋਨੇ ਦੀ ਖਰੀਦ
ਮੰਡੀਆਂ ਵਿੱਚੋਂ 4 ਲੱਖ 21 ਹਜ਼ਾਰ 907 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 735.62 ਕਰੋੜ ਰੁਪਏ
ਫ਼ਤਹਿਗੜ ਸਾਹਿਬ, 20 ਨਵੰਬਰ :-
ਜ਼ਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ 4 ਲੱਖ 22 ਹਜ਼ਾਰ 257 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸਦੀ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚੋ 4 ਲੱਖ 21 ਹਜ਼ਾਰ 907 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 735.62 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ
ਸ. ਢਿੱਲੋਂ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 1 ਲੱਖ 52 ਹਜ਼ਾਰ 362 ਮੀਟਰਕ ਟਨ, ਮਾਰਕਫੈਡ ਵੱਲੋਂ 94 ਹਜ਼ਾਰ 600 ਮੀਟਰਕ ਟਨ, ਪਨਸਪ ਵੱਲੋਂ 01 ਲੱਖ 7 ਹਜਾਰ 593 ਮੀਟਰਕ ਟਨ, ਵੇਅਰ ਹਾਊਸ ਵੱਲੋਂ 24 ਹਜ਼ਾਰ 338 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 41 ਹਜ਼ਾਰ 559 ਮੀਟਰਕ ਟਨ, ਐਫ.ਸੀ.ਆਈ. ਵੱਲੋਂ 1692 ਮੀਟਰਕ ਟਨ ਤੇ ਵਪਾਰੀਆਂ ਵੱਲੋਂ 113 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਨੰ: ਲਸਫਸ (ਪ੍ਰੈ:ਰੀ:)-18/1231