Close

3,55,308 MT Paddy procured in District

Publish Date : 01/11/2018

ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਵੱਖ—ਵੱਖ ਖਰੀਦ ਏਜੰਸੀਆਂ ਵੱਲੋਂ 3 ਲੱਖ 55 ਹਜਾਰ 308 ਮੀਟਰਕ ਟਨ ਝੋਨੇ ਦੀ ਖਰੀਦ : ਢਿੱਲੋਂ
• ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 03 ਲੱਖ 56 ਹਜਾਰ 500 ਮੀਟਰਕ ਟਨ ਝੋਨੇ ਦੀ ਹੋਈ ਆਮਦ
• ਮੰਡੀਆਂ ਵਿੱਚੋਂ 03 ਲੱਖ 29 ਹਜ਼ਾਰ 487 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ
• ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 577.49 ਕਰੋੜ ਰੁਪਏ
• ਡੀ.ਸੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 01 ਨਵੰਬਰ
ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 03 ਲੱਖ 56 ਹਜ਼ਾਰ 500 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ—ਵੱਖ ਖਰੀਦ ਏਜੰਸੀਆਂ ਵੱਲੋਂ 03 ਲੱਖ 55 ਹਜ਼ਾਰ 308 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸਿ਼ਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚੋਂ 3 ਲੱਖ 29 ਹਜ਼ਾਰ 487 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 577.49 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਸ. ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 130579 ਮੀਟਰਕ ਟਨ, ਮਾਰਕਫੈਡ ਵੱਲੋਂ 78782 ਮੀਟਰਕ ਟਨ, ਪਨਸਪ ਵੱਲੋਂ 87846 ਮੀਟਰਕ ਟਨ, ਵੇਅਰ ਹਾਊਸ ਵੱਲੋਂ 21680 ਮੀਟਰਕ ਟਨ,ਪੰਜਾਬ ਐਗਰੋ ਵੱਲੋਂ 35331 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 1090 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਸ. ਢਿੱਲੋਂ ਨੇ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।
ਨੰ: ਲਸਫਸ (ਪ੍ਰੈ:ਰੀ:)—18/ 1165