3 Lac 98 Thousand 332 MT paddy arrived in District Mandis : DC
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਨੇ 3 ਲੱਖ 98 ਹਜਾਰ 332 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ : ਢਿੱਲੋਂ
ਮੰਡੀਆਂ ਵਿੱਚ 3 ਲੱਖ 98 ਹਜ਼ਾਰ 339 ਮੀਟਰਕ ਟਨ ਝੋਨੇ ਦੀ ਹੋਈ ਆਮਦ
ਮੰਡੀਆਂ ਵਿੱਚੋਂ 3 ਲੱਖ 92 ਹਜ਼ਾਰ 825 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 656.39 ਕਰੋੜ ਰੁਪਏ
ਡੀ.ਸੀ. ਨੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਦੀ ਕਿਸਾਨਾਂ ਨੂੰ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 09 ਨਵੰਬਰ:-
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 3 ਲੱਖ 98 ਹਜ਼ਾਰ 339 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 3 ਲੱਖ 98 ਹਜ਼ਾਰ 332 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚੋ 3 ਲੱਖ 92 ਹਜ਼ਾਰ 825 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 656.39 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਸ. ਢਿੱਲੋਂ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 1 ਲੱਖ 43 ਹਜ਼ਾਰ 981 ਮੀਟਰਕ ਟਨ, ਮਾਰਕਫੈਡ ਵੱਲੋਂ 89 ਹਜ਼ਾਰ 307 ਮੀਟਰਕ ਟਨ, ਪਨਸਪ ਵੱਲੋਂ 1 ਲੱਖ 825 ਮੀਟਰਕ ਟਨ, ਵੇਅਰ ਹਾਊਸ ਵੱਲੋਂ 23 ਹਜ਼ਾਰ 630 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 39 ਹਜ਼ਾਰ 122 ਮੀਟਰਕ ਟਨ, ਐਫ.ਸੀ.ਆਈ. ਵੱਲੋਂ 1416 ਮੀਟਰਕ ਟਨ ਤੇ ਵਪਾਰੀਆਂ ਵੱਲੋਂ 51 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਉਸ ਵਿੱਚ ਮੌਜੂਦ ਜਰੂਰੀ ਤੱਤਾਂ ਤੇ ਸੂਖਮ ਜੀਵਾਂ ਦਾ ਖਾਤਮਾ ਹੁੰਦਾ ਹੈ ਜੋ ਕਿ ਕਿਸਾਨਾਂ ਲਈ ਬਹੁਤ ਜਰੂਰੀ ਹੁੰਦੇ ਹਨ।
ਨੰ: ਲਸਫਸ (ਪ੍ਰੈ:ਰੀ:)-18/1193