Close

DC exhorted youth to take benefit of Skill Centers for self dependence.

Publish Date : 14/11/2018
.

ਬੇਰੋਜ਼ਗਾਰ ਨੌਜਵਾਨ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੋਂ ਟਰੇਨਿੰਗ ਲੈ ਕੇ ਆਤਮ ਨਿਰਭਰ ਬਣਨ: ਢਿੱਲੋਂ
ਸਬੰਧਤ ਅਧਿਕਾਰੀ ਵੱਖ-ਵੱਖ ਕੋਰਸਾਂ ਬਾਰੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਤੱਕ ਜਾਣਕਾਰੀ ਪਹੁੰਚਾਉਣੀ ਬਣਾਉਣ ਯਕੀਨੀ
ਪੰਜਾਬ ਸਰਕਾਰ ਵੱਲੋਂ ਪਬਲਿਕ ਭਾਈਵਾਲੀ ਸਕੀਮ ਅਧੀਨ ਚਲਾਏ ਜਾ ਰਹੇ ਨੇ ਹੁਨਰ ਵਿਕਾਸ ਕੇਂਦਰ
ਹੁਨਰ ਵਿਕਾਸ ਕੇਂਦਰ ਚਲਾਉਣ ਵਾਲੀਆਂ ਕੰਪਨੀਆਂ ਸਿਖਲਾਈ ਲੈਣ ਵਾਲੇ ਸਿਖਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਕਰਵਾਉਣ
ਫ਼ਤਹਿਗੜ੍ਹ ਸਾਹਿਬ, 14 ਨਵੰਬਰ:-
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਿਲ੍ਹੇ ਵਿੱਚ ਚਲ ਰਹੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਅਤੇ ਹੁਨਰ ਵਿਕਾਸ ਕੇਂਦਰਾਂ ਦੀਆਂ ਭਾਈਵਾਲ ਕੰਪਨੀਆਂ ਦੇ ਪ੍ਰਤੀਨਿੱਧਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਹਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਲ੍ਹੇ ਵਿੱਚ ਕਰਵਾਏ ਜਾ ਰਹੇ ਵੱਖ ਵੱਖ ਸਕਿੱਲ ਡਿਵੈਲਪਮੈਂਟ ਕੋਰਸਾਂ ਸਬੰਧੀ ਵੱਧ ਤੋਂ ਵੱਧ ਬੇਰੁਜਗਾਰ ਨੌਜਵਾਨਾਂ ਨੂੰ ਜਾਣੂ ਕਰਵਾਉਣ ਵਾਸਤੇ ਜਿਲ੍ਹੇ ਦੇ ਹਰੇਕ ਪਿੰਡ ਅਤੇ ਸ਼ਹਿਰ ਦੇ ਹਰੇਕ ਵਾਰਡ ਤੱਕ ਪਹੁੰਚ ਕੀਤੀ ਜਾਵੇ। ਉਹਨਾਂ ਇਹ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਚੁਣੇ ਹੋਏ ਨੁਮਾਂਇੰਦਿਆਂ ਦੀ ਵੀ ਇਸ ਮੰਤਵ ਲਈ ਸਹਾਇਤਾ ਲਈ ਜਾਵੇ ਤਾਂ ਜੋ ਜਿਲ੍ਹੇ ਦਾ ਕੋਈ ਵੀ ਬੇਰੁਜ਼ਗਾਰ ਆਪਣੀ ਰੁਚੀ ਮੁਤਾਬਕ ਕਿਸੇ ਨਾਂ ਕਿਸੇ ਹੁਨਰ ਦੀ ਸਿਖਲਾਈ ਲੈ ਸਕੇ।
ਸ਼੍ਰ: ਢਿੱਲੋਂ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਧੀਨ ਸ਼ੁਰੂ ਕੀਤੇ ਗਏ ਪ੍ਰੋਗਰਾਮ ਤਹਿਤ ਜਿਹੜੇ ਕੋਰਸਾਂ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ ਉਹਨਾਂ ਵਿੱਚ ਦਾਖਲਾ ਲੈ ਕੇ ਉਹ ਆਪਣੇ ਆਪ ਨੂੰ ਹੁਨਰਮੰਦ ਬਣਾਉਣ ਤਾਂ ਜੋ ਭਵਿੱਖ ਵਿੱਚ ਉਹ ਰੋਜ਼ਗਾਰ ਹਾਸਲ ਕਰਕੇ ਸਵੈ ਨਿਰਭਰ ਹੋ ਸਕਣ। ਉਨ੍ਹਾਂ ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਭਾਈਵਾਲ ਕੰਪਨੀਆਂ ਦੇ ਪ੍ਰਤੀਨਿਧਾਂ ਨੂੰ ਹਦਾਇਤ ਕੀਤੀ ਕਿ ਸਕਿੱਲ ਡਿਵੈਲਪਮੈਂਟ ਮਿਸ਼ਨ ਦੀਆਂ ਸ਼ਰਤਾਂ ਅਧੀਨ ਹੁਨਰ ਵਿਕਾਸ ਕੇਂਦਰਾਂ ਤੋਂ ਟਰੇਨਿੰਗ ਹਾਸਲ ਕਰਨ ਵਾਲੇ ਸਿਖਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਵੀ ਯਕੀਨੀ ਬਣਾਈ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੱਤੀ ਕਿ ਆਈ.ਟੀ.ਆਈ. ਬਸੀ ਪਠਾਣਾ ਵਿਖੇ ਅਸਿਸਟੈਂਟ ਇਲੈਕਟੀ੍ਰਸ਼ਨ ਅਤੇ ਡੋਮੈਸਟਿਕ ਡਾਟਾ ਐਂਟਰੀ ਓਪਰੇਟਰ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫਿੱਟਰ, ਵੈਲਡਰ ਅਤੇ ਮੈਟਲ ਇਨਰਟ ਗੈਸ ਦੇ ਕੋਰਸਾਂ ਵਿੱਚ ਵੀ ਸਿਖਲਾਈ ਦਿੱਤੀ ਜਾਣੀ ਹੈ। ਗੁਰਦੁਆਰਾ ਸ਼੍ਰੀ ਜੋਤੀ ਸਰੂਪ ਨੇੜੇ ਮਾਡਰਨ ਵੈਲੀ ਵਿਖੇ ਮੈ: ਸੇਬੀਜ ਇਨਫੋਟੈਕ ਪ੍ਰਾਈਵੇਟ ਲਿਮਟਡ ਕੰਪਨੀ ਵੱਲੋਂ ਸ਼ਹਿਰੀ ਖੇਤਰ ਦੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਡਿਜੀਟਲ ਮਾਰਕੀਟਿੰਗ ਅਤੇ ਵੈਬ ਡਵੈਲਪਰ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪੰਜਾਬ ਗਰੁੱਪ ਆਫ ਕਾਲਜਿਜ਼ ਪਿੰਡ ਸਰਕਪੜਾ ਨੇੜੇ ਚੁੰਨੀ ਕਲਾਂ ਵਿਖੇ ਮੈਸ: ਗਿਆਨ ਜੋਤੀ ਐਜੁਕੇਸ਼ਨਲ ਐਂਡ ਸ਼ੋਸ਼ਲ ਵੈਲਫੇਅਰ ਸੋਸਾਇਟੀ ਵੱਲੋਂਡਾਟਾ ਐਂਟਰੀ ਓਪਰੇਟਰ ਅਤੇ ਫੀਲਡ ਟੈਕਨੀਸ਼ੀਅਨ, ਕੰਪਿਊਟਿੰਗ ਤੇ ਪੈਰੀਫਰਲਜ਼ ਦੇ ਕੋਰਸਾਂ ਵਿੱਚ ਸ਼ਹਿਰੀ ਖੇਤਰ ਦੇ ਸਿਖਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਬਲਾਕ ਖੇੜਾ ਵਿਖੇ ਡੇਰਾ ਹੰਸਾਲੀ ਨਜ਼ਦੀਕ ਆਈ.ਸੀ.ਏ. ਐਜੂਸਕਿੱਲ ਪ੍ਰਾਈਵੇਟ ਲਿਮਟਿਡ ਵੱਲੋਂ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰ ਵਿੱਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਪਲੰਬਰ ਜਨਰਲ, ਕੋਰੀਅਰ ਡਲੀਵਰੀ ਐਗਜੀਕਿਉਟਿਵ, ਫੀਲਡ ਟੈਕਨੀਸ਼ੀਅਨ, ਹੋਮ ਅਪਲਾਈਂਸਿਸ ਅਤੇ ਮੋਬਾਇਲ ਫੋਨ ਹਾਰਡਵੇਅਰ ਟੈਕਨੀਸ਼ੀਅਨ ਦੇ ਕੋਰਸ ਕਰਵਾਏ ਜਾ ਰਹੇ ਹਨ । ਮੈਸ: ਆਈ.ਆਈ.ਏ.ਈ. ਐਜੁਕੇਸ਼ਨਲ ਸੋਸਾਇਟੀ ਵੱਲੋਂ ਖਮਾਣੋਂ ਵਿਖੇ ਗੁਰੂਕੁਲ ਇਨਫੋਟੈਕ ਸੈਂਟਰ ਨੇੜੇ ਅਰਜਨ ਗਿਲ ਮਾਰਕੀਟ ਮੁੱਖ ਬੱਸ ਸਟੈਂਡ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਡਾਕੂਮੈਂਟੇਸ਼ਨ ਅਸਿਸਟੈਂਟ ਅਤੇ ਫੀਲਡ ਟੈਕਨੀਸ਼ੀਅਨ ਤੇ ਕੰਪਿਊਟਿੰਗ ਅਤੇ ਪੈਰੀਫਿਰਲ ਦੇ ਕੋਰਸਾਂ ਵਿੱਚ ਸਿਖਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾਵੇਗੀ।
ਇਸ ਮੀਟਿੰਗ ਵਿੱਚ ਡੀ.ਡੀ.ਪੀ.ਓ. ਸ਼੍ਰੀ ਅਮਰੀਕ ਸਿੰਘ, ਜ਼ਿਲ੍ਹਾ ਭਲਾਈ ਅਫਸਰ ਸ਼੍ਰੀ ਅਸ਼ੀਸ਼ ਕਥੂਰੀਆ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਕੌਰ ਸਿੱਧੂ, ਏ.ਪੀ.ਓ. ਵਿਜੇ ਧੀਰ, ਆਈ.ਟੀ.ਆਈ. ਬਸੀ ਪਠਾਣਾ ਦੇ ਪ੍ਰਿੰਸੀਪਲ ਸ. ਜਸਵੰਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਨਰੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਹੋਏ।
ਨੰ: ਲਸਫਸ (ਪ੍ਰੈ:ਰੀ:)-18/1208