Close

DC hold the meeting with political parties to review the revision of voter lists

Publish Date : 30/11/2018
.

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਡੀ.ਸੀ. ਨੇ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ
ਦਾਅਵੇ ਅਤੇ ਇਤਰਾਜ 3 ਦਸੰਬਰ ਤੱਕ ਲਏ ਜਾਣਗੇ
ਦਿਵਿਆਂਗ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ‘ਤੇ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ
ਫਤਹਿਗੜ ਸਾਹਿਬ, 30 ਨਵੰਬਰ
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਯੋਗ ਵਿਅਕਤੀਆਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰ: ਸਿਵਦੁਲਾਰ ਸਿੰਘ ਢਿੱਲੋਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 1 ਸਤੰਬਰ 2018 ਤੋਂ 31 ਅਕਤੂਬਰ 2018 ਤਕ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਐਲਾਨਿਆ ਗਿਆ ਸੀ, ਜਿਸ ਤਹਿਤ 1 ਜਨਵਰੀ 2019 ਤੱਕ 18 ਸਾਲ ਜਾਂ ਉਸ ਤੋਂ ਵੱਧ ਦੀ ਉਮਰ ਦੇ ਬਿਨੈਕਾਰਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਸਰਵੇ ਦੌਰਾਨ ਜ਼ਿਲ੍ਹੇ ਵਿੱਚ ਨਵੇਂ ਵੋਟਰਾਂ ਵਜੋਂ ਰਜਿਸਟਰੇਸ਼ਨ ਲਈ ਜੋ ਬਿਨੈਪੱਤਰ ਪ੍ਰਾਪਤ ਹੋਏ ਹਨ, ਉਨ੍ਹਾਂ ਦੀ ਸਰਸਰੀ ਸੁਧਾਈ ਦਾ ਕੰਮ ਚਲ ਰਿਹਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਨੰਬਰ 9,10,11 ਅਤੇ 11ਏ ਤਕਸੀਮ ਕੀਤੇ ਗਏ ਤਾਂ ਜੋ ਉਹ ਇਸ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ 3 ਦਸੰਬਰ 2018 ਤੱਕ ਜਮ੍ਹਾਂ ਕਰਵਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵੋਟ ਸਬੰਧੀ ਸਿਆਸੀ ਪਾਰਟੀਆਂ ਨੂੰ ਕੋਈ ਇਤਰਾਜ਼ ਹੈ ਤਾਂ ਉਹ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ. ਕੋਲ ਲਿਖਤੀ ਰੂਪ ਵਿੱਚ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਸਰੀਰਕ ਤੌਰ ‘ਤੇ ਅਸਮਰੱਥ ਵੋਟਰਾਂ ਦੀ ਸ਼ਨਾਖਤ ਵੀ ਕੀਤੀ ਗਈ ਹੈ ਅਤੇ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਵੋਟਰਾਂ ਦੀ 100 ਫ਼ੀਸਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪੋਲਿੰਗ ਬੂਥਾਂ ਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਰੀਰਕ ਤੌਰ ‘ਤੇ ਅਸਮਰੱਥ ਵੋਟਰਾਂ ਲਈ ਵਿਸ਼ੇਸ਼ ਅਬਜਰਵਰ ਵੀ ਨਿਯੁਕਤ ਕੀਤਾ ਜਾਵੇਗਾ। ।
ਮੀਟਿੰਗ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ. ਹਰਿੰਦਰ ਸਿੰਘ ਭਾਂਬਰੀ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਮਿਤ ਬੈਂਬੀ, ਐਸ.ਡੀ.ਐਮ.ਅਮਲੋਹ ਆਨੰਦ ਸਾਗਰ ਸ਼ਰਮਾਂ,ਜਗਦੀਸ ਸਿੰਘ ਜੌਹਲ ਐਸ ਡੀ ਐਮ ਬਸੀ ਪਠਾਣਾ, ਚੋਣ ਤਹਿਸੀਲਦਾਰ ਲਾਭ ਸਿੰਘ, ਚੋਣ ਕੰਨੂਗੋ ਰਾਜ ਕੁਮਾਰ, ਬੀ.ਜੇ.ਪੀ. ਤੋਂ ਸ਼ਸ਼ੀ ਭੂਸ਼ਣ ਗੁਪਤਾ, ਅਸੋਕ ਕੁਮਾਰ, ਬੀ.ਐਸ.ਪੀ ਤੋਂ ਗੁਰਮੇਲ ਸਿੰਘ, ਸੀ.ਪੀ.ਆਈ. ਤੋਂ ਸਿਮਰਤ ਕੌਰ, ਐਨ.ਸੀ.ਪੀ. ਤੋਂ ਤਰਲੋਕ ਗੁਪਤਾ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।