Marathon organized to mark the 100th birth anniversary of Sardar Patel
ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਸ਼ਤਾਬਦੀ ਮੌਕੇ ਮੈਰਾਥਨ ਦੌੜ ਦਾ ਆਯੋਜਨ
ਜ਼ਿਲ੍ਹਾ ਪੁਲਿਸ ਵੱਲੋਂ ਵੀ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ:
ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਸ਼ਤਾਬਦੀ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇੱਕ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਰਵਾਨਾਂ ਕੀਤਾ। ਇਸ ਦੌੜ ਵਿੱਚ ਐਸ.ਪੀ. (ਐਚ) ਸ. ਰਵਿੰਦਰਪਾਲ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਬਿਨਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਹੁੰਮ ਹੁੰਮਾ ਕੇ ਸ਼ਮੂਲੀਅਤ ਕੀਤੀ। ਇਹ ਮੈਰਾਥਨ ਦੌੜ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਅਤੇ ਸ਼ਹਿਰ ਦੇ ਹੋਰ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਸ਼ਹਿਰ ਦੇ ਨਾਗਰਿਕਾਂ ਨੂੰ ਅਮਨ ਤੇ ਸ਼ਾਂਤੀ ਦਾ ਸੰਦੇਸ਼ ਦੇ ਕੇ ਸਮਾਪਤ ਹੋਈ।
ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਵੀ ਪੁਲਿਸ ਲਾਈਨ ਮਹਾਦੀਆਂ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਸ਼ਤਾਬਦੀ ਦੇ ਮੌਕੇ ‘ਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਮੂਹ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ।
ਨੰ: ਲਸਫਸ (ਪ੍ਰੈ:ਰੀ:)-18/1159