ਬੰਦ ਕਰੋ

ਡੀ.ਸੀ. ਢਿੱਲੋਂ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਕਾਇਮ ਰੱਖਣ ਦੀ ਚੁੱਕਾਈ ਸਹੁੰ

ਪ੍ਰਕਾਸ਼ਨ ਦੀ ਮਿਤੀ : 31/10/2018
.

ਡੀ.ਸੀ. ਢਿੱਲੋਂ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ,
ਅਖੰਡਤਾ ਤੇ ਸੁਰੱਖਿਆ ਕਾਇਮ ਰੱਖਣ ਦੀ ਚੁੱਕਾਈ ਸਹੁੰ
ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਹਾੜਾ ਮਨਾਇਆ
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ:
ਜ਼ਿਲ੍ਹਾ ਪ੍ਰਸ਼ਾਸਨ ਨੇ ਬੱਚਤ ਭਵਨ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਕਾਇਮ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ। ਉਨ੍ਹਾਂ ਇਸ ਮੌਕੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪਾਏ ਯੋਗਦਾਨ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਅੱਜ ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਸਰਦਾਰ ਵੱਲਭ ਭਾਈ ਪਟੇਲ ਦੀ ਦੂਰ ਅੰਦੇਸ਼ੀ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਅੰਦਰੂਨੀ ਸੁਰੱਖਿਆ, ਰਾਸ਼ਟਰੀ ਏਕਤਾ, ਅਖੰਡਤਾ ਅਤੇ ਆਪਸੀ ਸਦਭਾਵਨਾਂ ਨੂੰ ਬਰਕਰਾਰ ਰੱਖਣ ਲਈ ਸੱਚੀ ਭਾਵਨਾਂ ਨਾਲ ਸੰਕਲਪ ਲਈਏ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਅਤੇ ਸਮਾਜ ਵਿੱਚ ਆਪਸੀ ਭਾਈਚਾਰਕ ਏਕਤਾ ਬਰਕਰਾਰ ਰੱਖਣ ਲਈ ਇੱਕ ਜੁੱਟ ਹੋ ਕੇ ਕੰਮ ਕਰੀਏ। ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਵਚਨਬੱਧਤਾ ਦਾ ਪ੍ਰਣ ਵੀ ਲਿਆ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ. (ਐਚ) ਸ. ਰਵਿੰਦਰਪਾਲ ਸਿੰਘ ਸੰਧੂ, ਐਸ.ਪੀ. (ਡੀ) ਸ. ਹਰਪਾਲ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਮਿਤ ਬੈਂਬੀ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਜਗਦੀਸ਼ ਸਿੰਘ ਜੋਹਲ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਡਾ. ਸੰਜੀਵ, ਜ਼ਿਲ੍ਹਾ ਮਾਲ ਅਫਸਰ ਸ. ਅਰਸ਼ਦੀਪ ਸਿੰਘ ਥਿੰਦ, ਡੀ.ਡੀ.ਪੀ.ਓ. ਸ. ਅਮਰੀਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
ਨੰ: ਲਸਫਸ (ਪ੍ਰੈ.ਰੀ.)-18/1158