ਬੰਦ ਕਰੋ

ਪੰਜਾਬ ਪੁਲਿਸ ਵਿੱਚ ਸਿਪਾਹੀ ਜਨਰਲ ਡਿਊਟੀ ਦੀ ਅਸਾਮੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਸਤੇ ਸੀ.ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਟਰੇਨਿੰਗ ਸ਼ੁਰੂ

ਪ੍ਰਕਾਸ਼ਨ ਦੀ ਮਿਤੀ : 20/11/2018

ਪੰਜਾਬ ਪੁਲਿਸ ਵਿੱਚ ਸਿਪਾਹੀ ਜਨਰਲ ਡਿਊਟੀ ਦੀ ਅਸਾਮੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਸਤੇ ਸੀ.ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਟਰੇਨਿੰਗ ਸ਼ੁਰੂ
ਆਨ ਲਾਈਨ ਅਪਲਾਈ ਕਰਨ ਅਤੇ ਪੰਜਾਬ ਪੁਲਿਸ ਵੱਲੋਂ ਫਿਜੀਕਲ ਟੈਸਟ ਵਿੱਚ ਪਾਸ ਉਮੀਦਵਾਰ ਲੈ ਸਕਦੇ ਹਨ ਟਰੇਨਿੰਗ
ਚਾਹਵਾਨ ਉਮੀਦਵਾਰ ਆਪਣੇ ਅਸਲ ਦਸਤਾਵੇਜ ਤੇ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਤੁਰੰਤ ਪਹੁੰਚਣ ਸੀ.ਪਾਈਟ ਕੈਂਪ ਸ਼ਹੀਦਗੜ੍ਹ ਵਿਖੇ
ਫ਼ਤਹਿਗੜ੍ਹ ਸਾਹਿਬ, 20 ਨਵੰਬਰ:
ਸੀ ਪਾਈਟ ਕੈਂਪ ਸ਼ਹੀਦਗੜ੍ਹ ਬਸੀ ਪਠਾਣਾ ਦੇ ਕੈਂਪ ਕਮਾਂਡੈਂਟ ਸੇਵਾ ਮੁਕਤ ਕਰਨਲ ਫਤਹਿ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟਾਫ ਸਿਲੈਕਸ਼ਨ ਬੋਰਡ ਵੱਲੋਂ ਜਨਰਲ ਡਿਊਟੀ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਸਤੇ ਸੀ.ਪਾਈਟ ਕੇਂਦਰ ਵਿਖੇ 9 ਨਵੰਬਰ ਤੋਂ 8 ਦਸੰਬਰ ਤੱਕ ਟਰੇਨਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਲੜਕੇ ਤੇ ਲੜਕੀਆਂ ਜਿਨ੍ਹਾਂ ਨੇ ਉਪਰੋਕਤ ਅਸਾਮੀਆਂ ਲਈ ਆਨ ਲਾਈਨ ਅਪਲਾਈ ਕੀਤਾ ਹੋਇਆ ਹੈ ਅਤੇ ਜਿਹੜੇ ਪੰਜਾਬ ਪੁਲਿਸ ਵੱਲੋਂ ਲਏ ਗਏ ਫਿਜੀਕਲ ਟੈਸਟ ਵਿੱਚੋਂ ਪਾਸ ਹੋਏ ਹਨ, ਇਸ ਲਿਖਤੀ ਪ੍ਰੀਖਿਆ ਟੈਸਟ ਦੀ ਤਿਆਰੀ ਲਈ ਕਰਵਾਈ ਜਾ ਰਹੀ ਟਰੇਨਿੰਗ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਅਸਲ ਦਸਤਾਵੇਜ ਅਤੇ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਤੁਰੰਤ ਸੀ.ਪਾਈਟ ਕੈਂਪ ਵਿਖੇ ਰਿਪੋਰਟ ਕਰਨ।
ਨੰ: ਲਸਫਸ (ਪ੍ਰੈ:ਰੀ:)-18/1230