ਮਗਸੀਪਾ ਵੱਲੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਲੋਕ ਸੂਚਨਾ ਅਫ਼ਸਰਾਂ ਅਤੇ ਸਹਾਇਕ ਲੋਕ ਸੂਚਨਾ ਅਫ਼ਸਰਾਂ ਦਾ ਸੂਚਨਾ ਅਧਿਕਾਰ ਐਕਟ 2005 ਬਾਰੇ 2-ਦਿਨ ਦਾ ਸਿਖਲਾਈ ਪ੍ਰੋਗਰਾਮ ਸੰਪੰਨ
ਮਗਸੀਪਾ ਵੱਲੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਲੋਕ ਸੂਚਨਾ ਅਫ਼ਸਰਾਂ ਅਤੇ ਸਹਾਇਕ ਲੋਕ ਸੂਚਨਾ ਅਫ਼ਸਰਾਂ ਦਾ ਸੂਚਨਾ ਅਧਿਕਾਰ ਐਕਟ 2005 ਬਾਰੇ 2-ਦਿਨ ਦਾ ਸਿਖਲਾਈ ਪ੍ਰੋਗਰਾਮ ਸੰਪੰਨ
ਫਤਿਹਗੜ੍ਹ ਸਾਹਿਬ, ਨਵੰਬਰ 13
ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਦੇ ਸਹਿਯੋਗ ਨਾਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਚਨਾ ਅਧਿਕਾਰ ਐਕਟ 2005 ਬਾਰੇ ਦੋ ਦਿਨ ਦਾ ਸਿਖਲਾਈ ਪ੍ਰੋਗਰਾਮ ਬੱਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਸ਼੍ਰੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ), ਫਤਹਿਗੜ੍ਹ ਸਾਹਿਬ ਨੇ ਕੀਤੀ। ਇਸ ਸਿਖਲਾਈ ਪ੍ਰੋਗਰਾਮ ਵਿੱਚ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ਅਫ਼ਸਰਾਂ ਅਤੇ ਲਗਭਗ 30 ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਸ਼੍ਰੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ), ਫਤਹਿਗੜ੍ਹ ਸਾਹਿਬ ਨੇ ਟ੍ਰੇਨਿੰਗ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਟੀਫਿਕੇਟ ਵੰਡਣ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਸੂਚਨਾ ਅਧਿਕਾਰ ਐਕਟ ਦੇ ਲਾਗੂ ਹੋਣ ਨਾਲ ਜਿੱਥੇ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਵਧੀ ਹੈ, ਉੱਥੇ ਹੀ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਉਨਾਂ ਲਈ ਕਾਫ਼ੀ ਸਹਾਈ ਸਿੱਧ ਹੋਣਗੇ ਅਤੇ ਇਸ ਸਿਖਲਾਈ ਉਪਰੰਤ ਸੂਚਨਾ ਅਧਿਕਾਰ ਐਕਟ 2005 ਸਬੰਧੀ ਕੇਸਾਂ ਨਾਲ ਨਜਿੱਠਣ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨਾਂ ਕਿਹਾ ਕਿ ਇਸ ਐਕਟ ਸਬੰਧੀ ਜੋ ਕੁਝ ਉਨਾਂ ਨੂੰ ਪਤਾ ਨਹੀਂ, ਉਸ ਬਾਰੇ ਜਰੂਰ ਜਾਣੂ ਹੋਣ ਅਤੇ ਸੂਚਨਾ ਦੇਣ ਸਬੰਧੀ ਦਰਪੇਸ਼ ਮੁਸ਼ਕਲਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾਣ। ਉਨਾਂ ਨੇ ਕਿਹਾ ਕਿ ਐਕਟ ਪ੍ਰਤੀ ਸਮੂਹ ਅਧਿਕਾਰੀਆਂ ਦਾ ਸੂਚਨਾ ਦਾ ਅਧਿਕਾਰ ਐਕਟ ਤੋਂ ਪੂਰੀ ਤਰ੍ਹਾਂ ਜਾਗਰੂਕ ਹੋਣਾ ਅਤਿ ਜਰੂਰੀ ਹੈ। ਇਸ ਲਈ ਇਸ ਸਿਖਲਾਈ ਪ੍ਰੋਗਰਾਮ ਨਾਲ ਅਧਿਕਾਰੀਆਂ ਦੇ ਜਿੱਥੇ ਗਿਆਨ ਵਿੱਚ ਵਾਧਾ ਹੋਇਆ ਹੈ ਉਥੇ ਹੀ ਉਨਾਂ ਦੇ ਕੰਮ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਉਨਾਂ ਮਗਸੀਪਾ ਦੀ ਸਲਾਘਾ ਕਰਦਿਆ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਆਵੇਗੀ।
ਇਸ ਮੋਕੇ ਤੇ ਮਗਸੀਪਾ ਦੇ ਆਰ.ਟੀ.ਆਈ. ਦੇ ਕੋਰਸ ਡਾਇਰੈਕਟਰ ਸ਼੍ਰੀ ਜਰਨੈਲ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਵੱਲੋਂ ਸਪੋਂਸਰ ਕੀਤੇ ਗਏ ਹਨ ਅਤੇ ਮਗਸੀਪਾ ਵੱਲੋਂ ਸੂਚਨਾ ਅਧਿਕਾਰ ਐਕਟ 2005 ਬਾਰੇ ਅਜਿਹੇ 90 ਸਿਖਲਾਈ ਪ੍ਰੋਗਰਾਮ ਰਾਜ ਵਿੱਚ ਜਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ ਅਤੇ ਪਿੰਡ ਪੱਧਰ ਤੇਵੀ ਨੁੱਕੜ ਨਾਟਕਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਹਰ ਸਾਲ ਸੰਸਥਾਂ ਵੱਲੋਂ 250 ਇੰਨ ਸਰਵਿਸ ਟਰੇਨਿੰਗ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿਨ੍ਹਾਂ ਰਾਹੀਂ ਐਕਟਾਂ/ਰੂਲਾਂ ਵਿੱਚ ਹੋਈਆ ਸੋਧਾਂ ਬਾਰੇ ਜਾਣਕਾਰੀ ਦੇ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾਂ ਵਿੱਚ ਵਾਧਾ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਵਿਸ਼ਾ-ਮਾਹਿਰ ਸ਼੍ਰੀ ਡੀ.ਸੀ. ਗੁਪਤਾ, ਆਈ.ਡੀ.ਏ.ਐੱਸ. (ਰਿਟਾ.), ਡਾ. ਸ਼ਿਵ ਕੁਮਾਰ ਡੋਗਰਾ, ਕੁਆਰਡੀਨੇਟਰ ਆਫ਼ ਲਾਅ ਅਤੇ ਡਾ. ਵੈਸ਼ਾਲੀ ਠਾਕੁਰ, ਪ੍ਰੋਫੈਸਰ ਆਫ਼ ਲਾਅ, ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ, ਲੁਧਿਆਣਾ, ਸ਼੍ਰੀ ਯਸ਼ਪਾਲ ਮਾਨਵੀ, ਸਹਾਇਕ ਡਾਇਰੈਕਟਰ (ਰਿਟਾ.) ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਮਿਸ ਏਕਤਾ ਗੁਪਤਾ, ਰੀਸਰਚ ਐਸ਼ੋਸੀਏਟ, ਮਗਸੀਪਾ ਵੱਲੋਂ ਸੂਚਨਾ ਅਧਿਕਾਰ ਐਕਟ ਦੇ ਪਿਛੋਕੜ ਅਤੇ ਇਸਦੀਆਂ ਵਿਸ਼ੇਸ਼ਤਾਵਾਂ, ਜਨਤਕ ਅਥਾਰਿਟੀ ਦੁਆਰਾ ਪੀ.ਆਈ.ਓ. ਅਤੇ ਏ.ਪੀ.ਆਈ.ਓ.ਦੀ ਨਿਯੁਕਤੀ, ਜਾਣਕਾਰੀ ਪ੍ਰਾਪਤ ਕਰਨ ਲਈ ਬੇਨਤੀ ਅਤੇ ਬੇਨਤੀ ਦਾ ਨਿਪਟਾਰਾ, ਖੁਲਾਸੇ ਤੋਂ ਛੋਟ, ਤੀਜੀ ਧਿਰ, ਰਾਜ ਸੂਚਨਾ ਕਮਿਸ਼ਨ ਦਾ ਸੰਵਿਧਾਨ, ਸੇਵਾ ਦੇ ਨਿਯਮ ਅਤੇ ਸ਼ਰਤਾਂ, ਰਾਜ ਸੂਚਨਾ ਕਮਿਸ਼ਨ ਵਿੱਚ ਸ਼ਿਕਾਇਤਾਂ ਅਤੇ ਅਪੀਲ ਦਾਇਰ ਕਰਨ ਬਾਰੇ, ਮੁਆਵਜੇ ਦੀ ਸ਼ਜਾ ਅਤੇ ਗ੍ਰਾਂਟ, ਆਰ.ਟੀ.ਆਈ. ਕਾਨੂੰਨ ਦੀ ਉਲੰਘਣਾ ਦੇ ਪ੍ਰਭਾਵ, ਅਦਾਲਤਾਂ ਦਾ ਅਧਿਕਾਰ ਖੇਤਰ, ਆਰ.ਟੀ.ਆਈ. ਐਕਟ ਤੋਂ ਛੋਟ ਵਾਲੀਆਂ ਸੰਸਥਾਵਾਂ ਬਾਰੇ, ਪੰਜਾਬ ਆਰ.ਟੀ. ਰੂਲ, 2017, ਕੇਸ ਸਟੱਡੀ ਅਤੇ ਪ੍ਰਸ਼ਨਾਂ-ਉੱਤਰਾਂ ਨਾਲ ਭਾਗੀਦਾਰਾਂ ਨੂੰ ਸੂਚਨਾ ਅਧਿਕਾਰ ਐਕਟ 2005 ਬਾਰੇ ਭਰਭੂਰ ਜਾਣਕਾਰੀ ਦਿੱਤੀ ਗਈ। ਜਿਸ ਤੇ ਭਾਗੀਦਾਰਾਂ ਵੱਲੋਂ ਸੰਤੁਸ਼ਟੀ ਜਤਾਈ ਗਈ।ਪ੍ਰੋਗਰਾਮ ਦੇ ਪਹਿਲੇ ਦਿਨ ਸ਼੍ਰੀ ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਕੁਆਰਡੀਨੇਟਰ, ਮਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਸਿਖਲਾਈ ਪ੍ਰੋਗਰਾਮ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੱਤੀ ਗਈ।
ਨੰ: ਲਸਫਸ (ਪ੍ਰੈ:ਰੀ:)-18/1204