ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਪੁਰਬ, ਕ੍ਰਿਸ਼ਮਿਸ ਅਤੇ ਨਵੇਂ ਸਾਲ ਮੌਕੇ ਮਾਣਯੋਗ ਹਾਈਕੋਰਟ ਵੱਲੋਂ ਤੈਅ ਕੀਤੇ ਸਮੇਂ ਅਨੁਸਾਰ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਪੁਰਬ, ਕ੍ਰਿਸ਼ਮਿਸ ਅਤੇ ਨਵੇਂ ਸਾਲ ਮੌਕੇ ਮਾਣਯੋਗ ਹਾਈਕੋਰਟ ਵੱਲੋਂ ਤੈਅ ਕੀਤੇ ਸਮੇਂ ਅਨੁਸਾਰ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ • ਗੁਰਪੁਰਬ ‘ਤੇ ਸਵੇਰੇ 4:00 ਤੋਂ 5:00 ਤੇ ਰਾਤ ਨੂੰ 9:00 ਤੋਂ 10:00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ • ਕ੍ਰਿਸਮਿਸ ਤੇ ਨਵੇਂ ਸਾਲ ਦੀ ਆਮਦ ‘ਤੇ ਰਾਤ 11:55 ਤੋਂ 12:30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਤੈਅ ਫ਼ਤਹਿਗੜ ਸਾਹਿਬ, 19 ਨਵੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਪੂਰਬ, ਕ੍ਰਿਸ਼ਮਿਸ ਅਤੇ ਨਵੇਂ ਸਾਲ ਦੌਰਾਨ ਫਤਹਿਗੜ ਸਾਹਿਬ ਜ਼ਿਲ੍ਹਾ ਦੀ ਹਦੂਦ ਅੰਦਰ ਤੈਅ ਕੀਤੇ ਗਏ ਸਮੇਂ ਅਨੁਸਾਰ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ ਦੱਸਿਆ ਕਿ ਮਾਣਯੋਗ ਹਾਈਕੋਰਟ ਵੱਲੋਂ ਗੁਰਪੁਰਬ ਵਾਲੇ ਦਿਨ ਸਵੇਰੇ 4:00 ਤੋਂ 5:00 ਵਜੇ ਤੱਕ ਅਤੇ ਰਾਤ ਨੂੰ 9:00 ਵਜੋ ਤੋਂ ਰਾਤ 10:00 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਕ੍ਰਿਸਮਿਸ ਤੇ ਨਵੇਂ ਸਾਲ ਦੀ ਆਮਦ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ। ਮਾਨਯੋਗ ਅਦਾਲਤ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਹੋਰ ਕਿਸੇ ਵੀ ਸਮੇਂ ਪਟਾਕੇ ਚਲਾਉਣ ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 02 ਜਨਵਰੀ 2019 ਤੱਕ ਲਾਗੂ ਹੋਣਗੇ।
ਨੰ: ਲਸਫਸ(ਪ੍ਰੈ:ਰੀ:)-18/1227