ਐਸ.ਡੀ.ਐਮਜ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਉਣ: ਢਿੱਲੋਂ
ਐਸ.ਡੀ.ਐਮਜ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਉਣ: ਢਿੱਲੋਂ
ਵੋਟਰ ਸੂਚੀਆਂ ਦੀ ਸੁਧਾਈ ਦੋਰਾਨ ਨਵੀਂ ਵੋਟ ਬਣਾਉਣ ਲਈ 5449 ਫਾਰਮ ਹੋਏ ਪ੍ਰਾਪਤ
ਡੀ ਸੀ ਨੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 6 ਦਸੰਬਰ:-
ਸਮੂਹ ਐਸ.ਡੀ.ਐਮਜ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇਹ ਆਦੇਸ਼ ਜ਼ਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਸ.ਸਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ,ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮਜ਼ ਨੂੰ ਦਿੱਤੇ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਕਿਹਾ ਕਿ ਪਿਛਲੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਜੋ ਫਾਰਮ ਨੰ.9,10,11ਅਤੇ 11 ਏ ਦਿੱਤੇ ਗਏ ਸਨ, ਉਸ ਸਬੰਧੀ ਜੇਕਰ ਉਨ੍ਹਾਂ ਕੋਈ ਸੁਝਾਅ ਦੇਣਾ ਹੈ ਜਾਂ ਕੋਈ ਤਰੁੱਟੀ ਦੂਰ ਕਰਵਾਉਣੀ ਹੈ ਜਾਂ ਹਲਕੇ ਵਿੱਚੋਂ ਕਿਸੇ ਵੋਟਰ ਦਾ ਪੋਲਿੰਗ ਬੂਥ ਵਿੱਚ ਤਬਦੀਲੀ ਲਿਆਉਣੀ ਹੈ ਤਾਂ ਉਸ ਸਬੰਧੀ ਆਪਣੀ ਤਜਵੀਜ਼ ਅਤੇ ਸੁਝਾਅ ਉਨ੍ਹਾਂ ਨੂੰ ਦਿੱਤੇ ਜਾਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਸਿਰੇ ਚੜ ਸਕੇ ਜਿਸ ‘ਤੇ ਸਮੂਹ ਰਾਜਸੀ ਪਾਰਟੀਆਂ ਨੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚਲ ਰਹੇ ਕੰਮ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਨਵੇਂ ਵੋਟ ਬਣਾਉਣ ਲਈ ਕੁੱਲ 5449 ਫਾਰਮ ਨੰਬਰ 6 ਪ੍ਰਾਪਤ ਹੋਏ ਹਨ ਜਿਨ੍ਹਾਂ ਵਿਚੋਂ ਵਿਧਾਨ ਸਭਾ ਹਲਕਾ ਬਸੀ ਪਠਾਣਾ ਵਿਚੋਂ 1632 ਫਾਰਮ, ਹਲਕਾ ਫਤਹਿਗੜ੍ਹ ਸਾਹਿਬ ਤੋਂ 1709 ਅਤੇ ਹਲਕਾ ਅਮਲੋਹ ਤੋਂ 2108 ਫਾਰਮ ਪ੍ਰਾਪਤ ਹੋਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਪੰਜਾਬੀਆਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਨੰ.6-ਏ 1, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ 2102 ਫਾਰਮ ਨੰਬਰ 7 ਪ੍ਰਾਪਤ ਹੋਏ ਹਨ। ਉਨ੍ਹਾਂ ਹੋਰ ਦੱਸਿਆ ਕਿ ਵੋਟਰ ਸੂਚੀਆਂ ਵਿੱਚ ਸੋਧ ਕਰਵਾਉਣ ਲਈ 1920 ਫਾਰਮ ਨੰਬਰ 8 ਅਤੇ ਹਲਕੇ ਵਿਚੋਂ ਪੋਲਿੰਗ ਬੂਥ ਦੀ ਤਬਦੀਲੀ ਕਰਵਾਉਣ ਲਈ ਫਾਰਮ ਨੰਬਰ 8-ਏ 149 ਪ੍ਰਾਪਤ ਹੋਏ ਹਨ।
ਮੀਟਿੰਗ ਵਿੱਚ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਫਤਹਿਗੜ੍ਹ ਸਾਹਿਬ ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਬਸੀ ਪਠਾਣਾ ਸ੍ਰੀ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਮਲੋਹ ਸ੍ਰੀ ਆਨੰਦ ਸਾਗਰ ਸ਼ਰਮਾਂ, ਚੋਣ ਤਹਿਸੀਲਦਾਰ ਲਾਭ ਸਿੰਘ, ਚੋਣ ਕਾਨੂੰਨਗੋ ਬ੍ਰਿਜ਼ ਮੋਹਣ, ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਤਰਲੋਕ ਸਿੰਘ, ਖੁਸਵੰਤ ਸਿੰਘ, ਮਲਕੀਤ ਸਿੰਘ, ਕਰਮਜੀਤ ਸਿੰਘ ਢੀਂਡਸਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਨੰ: ਲਸਫਸ (ਪ੍ਰੈ:ਰੀ:)-18/1268