ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਨੇ 75254 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ : ਢਿੱਲੋਂ
• ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 76131 ਮੀਟਰਕ ਟਨ ਝੋਨੇ ਦੀ ਹੋਈ ਆਮਦ
• ਮੰਡੀਆਂ ਵਿੱਚੋਂ 51 ਹਜ਼ਾਰ 453 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ
• ਡੀ.ਸੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ
ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 76 ਹਜ਼ਾਰ 131 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ—ਵੱਖ ਖਰੀਦ ਏਜੰਸੀਆਂ ਵੱਲੋਂ 75 ਹਜ਼ਾਰ 254 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸਿ਼ਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 27370 ਮੀਟਰਕ ਟਨ, ਮਾਰਕਫੈਡ ਵੱਲੋਂ 16488 ਮੀਟਰਕ ਟਨ, ਪਨਸਪ ਵੱਲੋਂ 17030 ਮੀਟਰਕ ਟਨ, ਵੇਅਰ ਹਾਊਸ ਵੱਲੋਂ 6850 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 7152 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 364 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਦੀਆਂ ਮੰਡੀਆਂ ਵਿੱਚੋਂ 51 ਹਜ਼ਾਰ 453 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਸ. ਢਿੱਲੋਂ ਨੇ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।
ਨੰ: ਲਸਫਸ (ਪ੍ਰੈ:ਰੀ:)—18/1107