ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਹਰ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ: ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 18 ਫਰਵਰੀ:
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਹ ਗੱਲ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਉਪਰੰਤ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਮਹਾਨ ਧਰਤੀ ‘ਤੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਗੋਇਲ ਇਸ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼. ਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਜਗਦੀਸ਼ ਸਿੰਘ ਜੋਹਲ, ਐਸ.ਡੀ.ਐਮ. ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਚਰਨਜੀਤ ਸਿੰਘ, ਡੀ.ਡੀ.ਪੀ.ਓ. ਅਮਰੀਕ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ਼੍ਰੀਮਤੀ ਮਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਨੰ: ਲਸਫਸ (ਪ੍ਰੈ:ਰੀ:)-19/