ਜ਼ਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਇੱਕੋ ਛੱਤ ਹੇਠਾਂ ਰੋਜਗਾਰ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ – ਏ ਡੀ ਸੀ
ਜ਼ਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਇੱਕੋ ਛੱਤ ਹੇਠਾਂ ਰੋਜਗਾਰ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ – ਏ ਡੀ ਸੀ
ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬਿਊਰੋ ਦਾ ਦੌਰਾ ਕੀਤਾ ਤੇ ਰੋਜਗਾਰ ਸਬੰਧੀ ਜਾਣਕਾਰੀ ਹਾਸਲ ਕੀਤੀ
ਫ਼ਤਹਿਗੜ ਸਾਹਿਬ, 1 ਨਵੰਬਰ :-
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੂੰ ਹੋਰ ਵਧੇਰੇ ਸੁਚਾਰੂ ਢੰਗ ਨਾਲ ਲਾਗੂ ਕਰਨ ਵਾਸਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ ਸਾਹਿਬ ਵਿਖੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਸਥਾਪਤ ਕੀਤਾ ਗਿਆ ਹੈ। ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ ਦੇ 45 ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਹੋਰ ਸਟਾਫ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਬਿਊਰੋ ਦਾ ਦੌਰਾ ਕੀਤਾ ਗਿਆ ਅਤੇ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਤ ਕੀਤਾ ਕਿ ਉਹ ਉਦਯੋਗਾਂ ਵਿੱਚ ਲੋੜ ਅਨੁਸਾਰ ਜਿਸ ਹੁਨਰ ਦੀ ਲੋੜ ਹੈ, ਉਸੇ ਵਿੱਚ ਰੋਜ਼ਗਾਰ ਹਾਸਲ ਕਰਨ ਲਈ ਆਪਣੇ ਆਪ ਨੂੰ ਸਮਰੱਥ ਬਣਾਉਣ।
ਏ ਡੀ ਸੀ ਨੇ ਦੱਸਿਆ ਕਿ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਰੋਜਗਾਰ ਸਬੰਧੀ ਹਰ ਤਰਾਂ ਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨਾਂ ਆਖਿਆ ਕਿ ਭਾਰਤ ਦੇਸ਼ ਵਿਚ ਰੋਜਗਾਰ ਦੇ ਬਹੁਤ ਮੌਕੇ ਉਪਲਬਧ ਹਨ ਅਤੇ ਵਿਦਿਆਰਥੀਆਂ ਨੂੰ ਇਨਾਂ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਰੋਜਗਾਰ ਬਿਊਰੋ ਵਿਖੇ ਇੱਕੋ ਛੱਤ ਹੇਠਾਂ ਵੱਖ ਵੱਖ ਵਿਭਾਗਾਂ ਵੱਲੋਂ ਰੋਜਗਾਰ ਮੁਹੱਈਆ ਕਰਵਾਉਣ ਲਈ ਚਲਾਈਆਂ ਜਾਦੀਆਂ ਸਕੀਮਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਹਾਸਲ ਹੋਵੇਗੀ ਅਤੇ ਅਲੱਗ ਅਲੱਗ ਵਿਭਾਗਾਂ ਦੇ ਅਧਿਕਾਰੀ ਵੱਖ ਵੱਖ ਰੋਜਗਾਰ ਅਤੇ ਸਵੈ ਰੋਜਗਾਰ ਦੀਆਂ ਸਕੀਮਾਂ ਬਾਰੇ ਬਿਊਰੋ ਵਿਖੇ ਆਉਣ ਵਾਲੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ।