ਬੰਦ ਕਰੋ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4 ਲੱਖ 23 ਹਜ਼ਾਰ 494 ਮੀਟਰਕ ਟਨ ਝੋਨੇ ਦੀ ਹੋਈ ਆਮਦ : ਢਿੱਲੋਂ

ਪ੍ਰਕਾਸ਼ਨ ਦੀ ਮਿਤੀ : 27/11/2018

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4 ਲੱਖ 23 ਹਜ਼ਾਰ 494 ਮੀਟਰਕ ਟਨ ਝੋਨੇ ਦੀ ਹੋਈ ਆਮਦ : ਢਿੱਲੋਂ
ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 100 ਫੀਸਦੀ ਝੋਨੇ ਦੀ ਕੀਤੀ ਗਈ ਖਰੀਦ
ਮੰਡੀਆਂ ਵਿੱਚੋਂ 4 ਲੱਖ 23 ਹਜ਼ਾਰ 294 ਮੀਟਰਕ ਟਨ (99.96 ਫੀਸਦੀ) ਝੋਨੇ ਦੀ ਕਰਵਾਈ ਗਈ ਲਿਫਟਿੰਗ
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 744.84 ਕਰੋੜ ਰੁਪਏ
ਫ਼ਤਹਿਗੜ੍ਹ ਸਾਹਿਬ, 24 ਨਵੰਬਰ:
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 4 ਲੱਖ 23 ਹਜ਼ਾਰ 494 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਦੀ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 100 ਫੀਸਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 4 ਲੱਖ 23 ਹਜ਼ਾਰ 294 ਮੀਟਰਕ ਟਨ (99.96 ਫੀਸਦੀ) ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 744.84 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਸ. ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 1 ਲੱਖ 53 ਹਜ਼ਾਰ 06 ਮੀਟਰਕ ਟਨ, ਮਾਰਕਫੈਡ ਵੱਲੋਂ 94 ਹਜ਼ਾਰ 962 ਮੀਟਰਕ ਟਨ, ਪਨਸਪ ਵੱਲੋਂ 1 ਲੱਖ 07 ਹਜਾyਰ 611 ਮੀਟਰਕ ਟਨ, ਵੇਅਰ ਹਾਊਸ ਵੱਲੋਂ 24 ਹਜ਼ਾਰ 338 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 41 ਹਜ਼ਾਰ 772 ਮੀਟਰਕ ਟਨ, ਐਫ.ਸੀ.ਆਈ. ਵੱਲੋਂ 1692 ਮੀਟਰਕ ਟਨ ਤੇ ਵਪਾਰੀਆਂ ਵੱਲੋਂ 113 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਨੰ: ਲਸਫਸ (ਪ੍ਰੈ:ਰੀ:)18/1245