ਸ੍ਰੀ ਰੋਜ਼ਾ ਸ਼ਰੀਫ ਫਤਿਹਗੜ੍ਹ ਸਾਹਿਬ
ਦਿਸ਼ਾਇਹ ਸਥਾਨ ਸਰਹਿੰਦ ਫਤਹਿਗੜ੍ਹ ਸਾਹਿਬ ਵਿਖੇ ਫਤਹਿਗੜ੍ਹ ਸਾਹਿਬ ਤੋ ਬਸੀ ਪਠਾਣਾ ਵੱਲ ਜਾਂਦੀ ਸੜਕ ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਨਜਦੀਕ ਹੈ ਅਤੇ ਇਸ ਨੂੰ ਸ਼ੇਖ ਅਹਿਮਦ ਫਰੂਕੀ ਸਰਹਿੰਦੀ ਜਿਸ ਨੂੰ ਆਮ ਤੌੋਰ ਤੇ ਮੁਜਾਜਦਿਦ ਅਲਫ ਇਸਫਾਨੀ ਜੋ ਕਿ ਰਾਜਾ ਅਕਬਰ ਅਤੇ ਜਹਾਂਗੀਰ ਦੇ ਸਮੇਂ 1563—1624 ਦੌੋਰਾਨ ਇੱਥੇ ਰਹੇ, ਦੀ ਦਰਗਾਹ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਸੁੰਨੀ ਮੁਸਲਮਾਨਾਂ ਵਿੱਚ ਇਸ ਦੀ ਬਹੁਤ ਮਾਨਤਾ ਹੈ ਅਤੇ ਉਹ ਇਸ ਨੂੰ ਮੱਕੇ ਤੋ ਬਾਅਦ ਦੂਸਰਾ ਸਭ ਤੋ ਪਵਿੱਤਰ ਸਥਾਨ ਮੰਨਦੇ ਹਨ। ਇਥੇ ਹਰ ਸਾਲ ਉਰਸ ਬੜੇ ਉਤਸਾਹ ਨਾਲ ਮੰਨਾਇਆ ਜਾਂਦਾ ਹੈ।ਹਰ ਸਾਲ ਇਸ ਉਰਸ ਨੂੰ ਮੰਨਾਉਣ ਦੀ ਤਾਰੀਖ 10 ਦਿਨ ਪਿਛਲੇ ਸਾਲ ਨਾਲੋ ਪਹਿਲਾਂ ਹੁੰਦੀ ਹੈ ।ਜਿਸ ਵਿੱਚ ਬਹਾਰਲੇ ਦੇਸ਼ਾ ਤੋ ਵੀ ਵੱਡੀ ਗਿਣਤੀ ਵਿੱਚ ਸਰਧਾਲੂ ਆਉਦੇ ਹਨ ।
ਫ਼ੋਟੋ ਗੈਲਰੀ
ਕਿਵੇਂ ਪਹੁੰਚੀਏ:
ਹਵਾਈ ਜਹਾਜ਼ ਰਾਹੀਂ
ਫਤਹਿਗੜ ਸਾਹਿਬ ਤੋ ਨਜਦੀਕੀ ਹਵਾਈ ਅੱਡਾ, ਮੋਹਾਲੀੇ/ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਫਤਹਿਗੜ੍ਹ ਸਾਹਿਬ ਤੋ ਲਗਭਗ 50 ਕਿਲੋਮੀਟਰ ਦੀ ਦੂਰੀ ਤੇ ਹੈ।
ਰੇਲਗੱਡੀ ਰਾਹੀਂ
ਦਿੱਲੀ-ਅਮ੍ਰਿਤਸਰ ਰੇਲਵੇ ਲਾਈਨ ਤੇ ਜਿਲ੍ਹੇ ਵਿੱਚ ਸਰਹਿੰਦ ਰੇਲਵੇ ਜੰਕਸ਼ਨ ਹੈ।ਇਹ ਜੰਕਸ਼ਨ ਜਿਲੇ੍ ਨੂੰ ਰੋਪੜ ਅਤੇ ਨੰਗਲ ਡੈਮ ਨਾਲ ਜ਼ੋੜਦਾ ਹੈ।ਸਰਹਿੰਦ ਨੰਗਲ ਰੇਲਵੇ ਲਾਈਨ ਤੇ ਫਤਿਹਗੜ੍ਹ ਸਾਹਿਬ ਦਾ ਰੇਲਵੇ ਸਟੇਸ਼ਨ ਹੈ।ਕਈ ਐਕਸਪ੍ਰੈਸ ਸੁਪਰਫਾਸਟ ਗੱਡੀਆਂ ਸਰਹਿੰਦ ਰੇਵਲੇ ਸਟੇਸ਼ਨ ਤੇ ਰੁੱਕਦੀਆਂ ਹਨ
ਸੜਕ ਰਾਹੀਂ
ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਫਤਿਹਗੜ੍ਹ ਸਾਹਿਬ ਸੜਕੀ ਰਸਤੇ ਰਾਹੀਂ 250 ਕਿਲੋਮੀਟਰ ਹੈ।ਨੈਸ਼ਨਲ ਹਾਈਵੇ ਨੰਬਰ 1 (ਸ਼ੇਰ ਸ਼ਾਹ ਸੂਹੀ ਮਾਰਗ) ਜਿਲ੍ਹੇ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਵਿੱਚੋਂ ਦੀ ਲੰਘਦਾ ਹੈ।ਦਿੱਲੀ-ਅਮ੍ਰਿਤਸਰ ਨੂੰ ਜਾਣ ਵਾਲੀਆਂ ਸਾਰੀਆਂ ਬੱਸਾਂ ਇੱਥੇ ਰੁੱਕਦੀਆਂ ਹਨ।ਦਿੱਲੀ ਏਅਰਪੋਰਟ ਤੋਂ ਉਤਰ ਕੇ ਜ਼ੋ ਯਾਤਰੀ ਫਤਿਹਗੜ੍ਹ ਸਾਹਿਬ ਦੀ ਯਾਤਰਾ ਕਰਨੀ ਚਾਹੁੰਦੇ ਹਨ, ਉਨ੍ਹਾਂ ਲਈ ਇਥੋਂ ਕਨੇਡੀਅਨ ਬੱਸ ਸੇਵਾ, ਜ਼ੋ ਏਅਰਪੋਰਟ ਤੋਂ ਅਮ੍ਰਿਤਸਰ ਨੂੰ ਚਲਦੀ ਹੈ,ਦਾ ਠਹਿਰਾਉ ਸਰਹਿੰਦ ਅਤੇ ਗੋਬਿੰਦਗੜ੍ਹ ਰਾਹੀਂ ਆ ਸਕਦੇ ਹਨ।