ਸੰਗੋਲ ਮਿਊਜ਼ੀਅਮ
ਦਿਸ਼ਾਸੰਘੋਲ ਜਿਸ ਨੂੰ ਉੱਚਾ ਪਿੰਡ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ,ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਤਹਿਸੀਲ ਖਮਾਣੋੋ ਦਾ ਕਸਬਾ ਹੈ ਜੋੋ ਕਿ ਲੁਧਿਆਣੇ ਤੋ ਚੰਡੀਗੜ੍ਹ ਵਾਲੀ ਸੜਕ ਤੇ ਚੰਡੀਗੜ੍ਹ ਤੋ 40 ਕਿਲੋਮੀਟਰ ਦੂਰੀ ਤੇ ਸਥਿਤ ਹੈ। ਇਹ ਸਥਾਨ ਸਰਹਿੰਦ ਰੇਵਲੇ ਸਟੇਸ਼ਨ ਤੋ 16 ਕਿਲੋਮੀਟਰ ਅਤੇ ਮੋਰਿੰਡਾ ਰੇਵਲੇ ਸਟੇਸ਼ਟ ਤੋ 9 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਜਗ੍ਹਾ ਤੇ ਆਰਕੀਲੋਜ਼ੀਕਲ ਸੰਸਥਾ ਵਲੋਂ ਖੁਦਾਈ ਕਰਨ ਉਪਰੰਤ ਹੜ੍ਹਪਾ ਕਾਲ ਦੀਆਂ ਕਈ ਵਸਤਾ ਮਿਲੀਆਂ ਜਿਹਨਾ ਨੁੂੰ ਇਥੇ ਸਥਾਪਿਤ ਕੀਤੇ ਗਏ ਮਿਉੂਜੀਅਮ ਵਿੱਚ ਰੱਖਿਆ ਗਿਆ ਹੈ।
ਫ਼ੋਟੋ ਗੈਲਰੀ
ਕਿਵੇਂ ਪਹੁੰਚੀਏ:
ਹਵਾਈ ਜਹਾਜ਼ ਰਾਹੀਂ
ਫਤਹਿਗੜ ਸਾਹਿਬ ਤੋ ਨਜਦੀਕੀ ਹਵਾਈ ਅੱਡਾ, ਮੋਹਾਲੀੇ/ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਫਤਹਿਗੜ੍ਹ ਸਾਹਿਬ ਤੋ ਲਗਭਗ 50 ਕਿਲੋਮੀਟਰ ਦੀ ਦੂਰੀ ਤੇ ਹੈ।
ਰੇਲਗੱਡੀ ਰਾਹੀਂ
ਦਿੱਲੀ-ਅਮ੍ਰਿਤਸਰ ਰੇਲਵੇ ਲਾਈਨ ਤੇ ਜਿਲ੍ਹੇ ਵਿੱਚ ਸਰਹਿੰਦ ਰੇਲਵੇ ਜੰਕਸ਼ਨ ਹੈ।ਇਹ ਜੰਕਸ਼ਨ ਜਿਲੇ੍ ਨੂੰ ਰੋਪੜ ਅਤੇ ਨੰਗਲ ਡੈਮ ਨਾਲ ਜ਼ੋੜਦਾ ਹੈ।ਸਰਹਿੰਦ ਨੰਗਲ ਰੇਲਵੇ ਲਾਈਨ ਤੇ ਫਤਿਹਗੜ੍ਹ ਸਾਹਿਬ ਦਾ ਰੇਲਵੇ ਸਟੇਸ਼ਨ ਹੈ।ਕਈ ਐਕਸਪ੍ਰੈਸ ਸੁਪਰਫਾਸਟ ਗੱਡੀਆਂ ਸਰਹਿੰਦ ਰੇਵਲੇ ਸਟੇਸ਼ਨ ਤੇ ਰੁੱਕਦੀਆਂ ਹਨ।
ਸੜਕ ਰਾਹੀਂ
ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਫਤਿਹਗੜ੍ਹ ਸਾਹਿਬ ਸੜਕੀ ਰਸਤੇ ਰਾਹੀਂ 250 ਕਿਲੋਮੀਟਰ ਹੈ।ਨੈਸ਼ਨਲ ਹਾਈਵੇ ਨੰਬਰ 1 (ਸ਼ੇਰ ਸ਼ਾਹ ਸੂਹੀ ਮਾਰਗ) ਜਿਲ੍ਹੇ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਵਿੱਚੋਂ ਦੀ ਲੰਘਦਾ ਹੈ।ਦਿੱਲੀ-ਅਮ੍ਰਿਤਸਰ ਨੂੰ ਜਾਣ ਵਾਲੀਆਂ ਸਾਰੀਆਂ ਬੱਸਾਂ ਇੱਥੇ ਰੁੱਕਦੀਆਂ ਹਨ।ਦਿੱਲੀ ਏਅਰਪੋਰਟ ਤੋਂ ਉਤਰ ਕੇ ਜ਼ੋ ਯਾਤਰੀ ਫਤਿਹਗੜ੍ਹ ਸਾਹਿਬ ਦੀ ਯਾਤਰਾ ਕਰਨੀ ਚਾਹੁੰਦੇ ਹਨ, ਉਨ੍ਹਾਂ ਲਈ ਇਥੋਂ ਕਨੇਡੀਅਨ ਬੱਸ ਸੇਵਾ, ਜ਼ੋ ਏਅਰਪੋਰਟ ਤੋਂ ਅਮ੍ਰਿਤਸਰ ਨੂੰ ਚਲਦੀ ਹੈ,ਦਾ ਠਹਿਰਾਉ ਸਰਹਿੰਦ ਅਤੇ ਗੋਬਿੰਦਗੜ੍ਹ ਰਾਹੀਂ ਆ ਸਕਦੇ ਹਨ।