Close

Registration begins for Computer Course at Defense Welfare Services Office at Fatehgarh Sahib

Publish Date : 01/07/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ
ਕੰਪਿਊਟਰ ਕੋਰਸ 5 ਜੁਲਾਈ ਤੋਂ ਸ਼ੁਰੂ ਹੋਣਗੇ: ਰੰਧਾਵਾ
ਸਿਖਿਆਰਥੀਆਂ ਤੋਂ ਲਈ ਜਾਵੇਗੀ ਨਾ ਮਾਤਰ ਫੀਸ
ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਤੁਰੰਤ ਕਰਵਾਉਣ ਆਪਣੀ ਰਜਿਸਟ੍ਰੇਸ਼ਨ
ਫ਼ਤਹਿਗੜ੍ਹ ਸਾਹਿਬ, 01 ਜੁਲਾਈ:-
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਲੈਫ: ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ ਕੰਪਿਊਟਰ ਸਿੱਖਿਆ ਰੋਜ਼ਗਾਰ ਲਈ ਜਰੂਰੀ ਹੋ ਗਈ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਫ਼ਤਹਿਗੜ੍ਹ ਸਾਹਿਬ ਅਤੇ ਨੇੜਲੇ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਕੰਪਿਊਟਰ ਦੀ ਉਚੇਰੀ ਸਿੱਖਿਆ ਦੇਣ ਵਾਸਤੇ ਕੰਪਿਊਟਰ ਬੇਸਿਕ, ਪ੍ਰੋਗਰਾਮਿੰਗ ਇੰਨ ਸੀ, ਸੀ++, ਪ੍ਰੋਗਰਾਮਿੰਗ ਇੰਨ ਜਾਵਾ, ਐਚ.ਟੀ.ਐਮ.ਐਲ. ਕੋਰਸਾਂ ਦੀ ਸਿਖਲਾਈ 5 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਸਿਖਿਆਰਥੀਆਂ ਤੋਂ ਨਾ ਮਾਤਰ ਪ੍ਰਬੰਧਕੀ ਖਰਚੇ ਹੀ ਲਏ ਜਾਣਗੇ ਅਤੇ ਇਸ ਵਿੱਚ ਹਰੇਕ ਵਰਗ ਦਾ ਬੱਚਾ ਦਾਖਲਾ ਲੈ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੋਰਸਾਂ ਦੀ ਸਿਖਚਲਾਈ ਲੈਣ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇੜੇ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਆਪਣਾ ਨਾਮ ਛੇਤੀ ਰਜਿਸਟਰੇਸ਼ਨ ਕਰਵਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਮੋਬਾਇਲ ਨੰ: 94631-02319 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਨੰ: ਲਸਫਸ (ਪ੍ਰੈ:ਰੀ:)-19/