Close

Revenue Lok Adalats settled 296 cases : DC

Publish Date : 19/11/2018

ਕੌਮੀ ਲੋਕ ਅਦਾਲਤ ਦੌਰਾਨ 296 ਕੇਸਾਂ ਦਾ ਕੀਤਾ ਨਿਪਟਾਰਾ ਮਾਲ ਅਦਾਲਤੀ ਕੇਸਾਂ ਨਾਲ ਜੁੜੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਲਗਾਈ ਗਈ ਵਿਸ਼ੇਸ਼ ਕੌਮੀ ਲੋਕ ਅਦਾਲਤ
ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿੱਚ ਬਣਾਏ ਗਏ ਸਨ 16 ਬੈਂਚ
ਫ਼ਤਹਿਗੜ੍ਹ ਸਾਹਿਬ, 18 ਨਵੰਬਰ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਸ੍ਰੀ ਆਰ.ਐਸ. ਰਾਏ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ, ਇਸ ਲੋਕ ਅਦਾਲਤ ਵਿੱਚ ਮਾਲ ਅਦਾਲਤੀ (ਰੈਵੀਨਿਊ) ਕੇਸਾਂ ਨਾਲ ਸਬੰਧਤ 306 ਕੇਸ ਸੁਣਵਾਈ ਲਈ ਰੱਖੇ ਗਏ ਜਿਨ੍ਹਾਂ ‘ਚੋਂ 296 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਵੀਨਿਊ ਕੇਸਾਂ ਨਾਲ ਜੁੜੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੋਡਲ ਅਫਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ 16 ਬੈਂਚ ਬਣਾਏ ਗਏ ਸਨ। ਜਿਨ੍ਹਾਂ ਨੇ ਇਨ੍ਹਾਂ ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ।
ਸ. ਢਿੱਲੋਂ ਨੇ ਲੋਕ ਅਦਾਲਤ ਦੇ ਲਾਭ ਦੱਸਦਿਆਂ ਕਿਹਾ ਕਿ ਲੋਕ ਅਦਾਲਤ ਵਿੱਚ ਪਾਰਟੀਆਂ ਅਤੇ ਲੋਕਾਂ ਨੂੰ ਰਾਜੀਨਾਮੇ ਦੇ ਨਾਲ ਝਗੜੇ ਦਾ ਨਿਪਟਾਰਾ ਕਰਨ ਲਈ ਪ੍ਰੋਤਸਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫੈਸਲਾ ਅੰਤਿਮ ਹੁੰਦਾ ਹੈ ਤੇ ਇਸ ਫੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ ਕਿਉਂਕਿ ਇਹ ਫੈਸਲਾ ਆਪਸੀ ਰਜਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ।
ਨੰ: ਲਸਫਸ (ਪ੍ਰੈ:ਰੀ:)-18/1223