DC exhorted to enforce Prevention of Atrocities Act to safeguard SC/STs
ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਤੇ ਕਬੀਲਿਆਂ ਸਬੰਧੀ ਅੱਤਿਆਚਾਰ ਰੋਕਥਾਮ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ: ਜ਼ਿਲ੍ਹਾ ਮੈਜਿਸਟਰੇਟ
ਡੀ ਸੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 13 ਨਵੰਬਰ:
ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਸਬੰਧੀ ਅੱਤਿਆਚਾਰ ਰੋਕਥਾਮ ਐਕਟ 1989 ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਮੈਜਿਸਟਰੇਟ ਸ੍ਰ: ਸ਼ਿਵਦੁਲਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਉੁਹਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਵਿਰੁੱਧ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਅੱਤਿਆਚਾਰ ਨੂੰ ਜ਼ਿਲ੍ਹੇ ਵਿੱਚ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਮਾਮਲਾ ਜ਼ਿਲ੍ਹਾ ਪੁਲਿਸ ਦੇ ਧਿਆਨ ਵਿੱਚ ਆਵੇ ਤਾਂ ਉਸ ਵਿਅਕਤੀ ਵਿਰੁੱਧ ਇਸ ਐਕਟ ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਐਕਟ ਅਧੀਨ ਦਰਜ਼ ਕੀਤੇ ਗਏ ਕਿਸੇ ਵੀ ਮਾਮਲੇ ਦੀ ਤਫਤੀਸ਼ ਡੀ.ਐਸ.ਪੀ. ਪੱਧਰ ਦਾ ਅਧਿਕਾਰੀ ਹੀ ਕਰੇਗਾ। ਉਹਨਾਂ ਕਿਹਾ ਕਿ ਇਸ ਐਕਟ ਅਨੁਸਾਰ ਤਫਤੀਸ਼ ਦਾ ਕੰਮ ਇੱਕ ਮਹੀਨੇ ਅੰਦਰ ਮੁਕੰਮਲ ਕਰਨਾ ਲਾਜਮੀ ਹੈ। ਉਹਨਾ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਐਕਟ ਅਧੀਨ ਦਰਜ ਕੀਤੇ ਗਏ ਕੇਸਾਂ ਨਾਲ ਸਬੰਧਤ ਦਸਤਾਵੇਜ ਸਬੰਧਤ ਵਿਭਾਗ ਨੂੰ ਪਹੁੰਚਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਪੀੜਤ ਵਿਅਕਤੀਆਂ ਨੂੰ ਮੁਆਵਜਾ ਦਿੱਤਾ ਜਾ ਸਕੇ।
ਜ਼ਿਲ੍ਹਾ ਮੈਜਿਸਟਰੇਟ ਨੇ ਸਮੂਹ ਮੈਂਬਰਾਂ ਨੂੰ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੂੰ ਇਸ ਐਕਟ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਵਾਇਆ ਜਾਵੇ । ਉਹਨਾਂ ਜ਼ਿਲ੍ਹਾ ਭਲਾਈ ਅਫਸਰ ਆਸ਼ੀਸ਼ ਕਥੂਰੀਆ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਹੀ ਅਤਿਆਚਾਰ ਰੋਕਥਾਮ ਐਕਟ ਅਧੀਨ ਪੁਲਿਸ ਵੱਲੋਂ ਕੋਈ ਕੇਸ ਦਰਜ਼ ਕਰਨ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਉਹ ਪੀੜ੍ਹਤ ਵਿਅਕਤੀ ਨੂੰ ਸਰਕਾਰ ਵੱਲੋਂ ਦਿੱਤਾ ਜਾਂਦਾ ਮੁਆਵਜਾ ਮੁਹੱਈਆ ਕਰਵਾਉਣ ਲਈ ਤੁਰੰਤ ਕਾਰਵਾਈ ਕਰਨ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀਮਤੀ ਮਨਜੀਤ ਕੌਰ, ਉੱਪ ਜ਼ਿਲ੍ਹਾ ਸਿਖਿੱਆ ਅਫਸਰ ਸ੍ਰ: ਅਵਤਾਰ ਸਿੰਘ, ਏ ਐਸ ਆਈ ਹਰਪ੍ਰੀਤ ਸਿੰਘ ਤੇ ਜਗਦੀਸ਼ ਸਿੰਘ, ਸ਼੍ਰੀ ਰਾਜੀਵ ਵਾਲੀਆ, ਸ਼੍ਰੀ ਗੁਰਮੀਤ ਸਿੰਘ ਤੋਂ ਇਲਾਵਾ ਕਮੇਟੀ ਮੈਂਬਰ ਸਵਰਨ ਸਿੰਘ, ਗੁਰਮੁੱਖ ਸਿੰਘ ,ਹਰਕੀਤ ਸਿੰਘ ਅਤੇ ਜਗਵਿੰਦਰ ਸਿੰਘ ਵੀ ਹਾਜਰ ਹੋਏ।
ਨੰ: ਲਸਫਸ (ਪ੍ਰੈ:ਰੀ:)-18/1201