Close

Students took an oath to not use tobacco products

Publish Date : 02/11/2018
.

ਸਿਹਤ ਵਿਭਾਗ ਵੱਲੋਂ ਤੰਬਾਕੂ ਦਾ ਸੇਵਨ ਨਾ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਪਠਾਣਾ ਦੇ ਬੱਚਿਆਂ ਨੂੰ ਚੁਕਾਈ ਗਈ ਸੰਹੁ
ਬੱਚਿਆਂ ਨੂੰ ਤੰਬਾਕੂ ਦੀ ਬੁਰੀ ਆਦਤ ਤੋਂ ਬਚਾ ਕੇ ਰੱਖਣਾ ਹਰ ਨਾਗਰਿਕ ਦਾ ਫਰਜ
ਫਤਿਹਗੜ੍ਹ ਸਾਹਿਬ 2 ਨਵੰਬਰ :
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ 7 ਨਵੰਬਰ ਤੱਕ ਮਨਾਏ ਜਾ ਰਹੇ ਤੰਬਾਕੂ ਵਿਰੋਧੀ ਜਾਗਰੂਕਤਾ ਹਫਤੇ ਦੌਰਾਨ ਵੱਖ ਵੱਖ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਸਕੂਲਾਂ/ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਤੰਬਾਕੂ ਵਿਰੋਧੀ ਸੰਹੁ ਚੁਕਾਈ ਜਾ ਰਹੀ ਹੈ। ਇਹ ਜਾਣਾਕਰੀ ਦਿੰਦਿਆ ਸਿਵਲ ਸਰਜਨ ਐਨ ਕੇ ਅਗਰਵਾਲ ਨੇ ਦੱਸਿਆ ਕਿ ਇਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ ਵਿੱਖੇ ਸਕੂਲੀ ਬੱਚਿਆਂ ਨੂੰ ਤੰਬਾਕੂ ਤੇ ਹੋਰ ਨਸ਼ਿਆਂ ਦਾ ਜਿੰਦਗੀ ਵਿੱਚ ਕਦੇ ਵੀ ਸੇਵਨ ਨਾ ਕਰਨ ਅਤੇ ਹੋਰਾਂ ਨੂੰ ਵੀ ਤੰਬਾਕੂ ਦੀ ਬੁਰੀ ਆਦਤ ਤੋਂ ਛੁਟਕਾਰਾ ਦਿਵਾਉਣ ਦੀ ਸੰਹੁ ਚੁਕਾਈ ਗਈ।
ਇਸ ਮੌਕੇ ਜਿਲ੍ਰਾ ਸਿਹਤ ਅਫਸਰ ਡਾ. ਨਵਜੋਤ ਕੌਰ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ । ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤੰਬਾਕੂ ਮਨੁੱਖੀ ਸਿਹਤ ਲਈ ਬਹੁਤ ਹੀ ਘਾਤਕ ਹੈ ਜਿਸ ਦਾ ਕਿਸੇ ਵੀ ਰੂਪ ਵਿੱਚ ਵਰਤੋ਼ ਕਰਨ ਨਾਲ ਕੈਂਸਰ ਹੋਣ ਦਾ ਖਤਰਾ ਹੰਦਾ ਹੈ।ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਕਾਲਜ ਜਾ ਹੋਰ ਵਿਦਿਅਕ ਸੰਸਥਾਵਾਂ ਦੇ ਬਾਹਰ100 ਗਜ਼ ਦੇ ਘੇਰੇ ਅੰਦਰ ਕੋਈ ਵੀ ਦੁਕਾਨਦਾਰ ਤੰਬਾਕੂ ਉਤਪਾਦ ਨਹੀ ਵੇਚ ਸਕਦਾ ਅਤੇ ਨਾ ਹੀ ਕੋਈ ਵੀ ਵਿਅਕਤੀ ਤੰਬਾਕੂ ਦੀ ਵਰਤੋ਼ ਕਰ ਸਕਦਾ ਹੈ।ਉਹਨਾ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਤੰਬਾਕੂ ਦੀ ਬੁਰੀ ਆਦਤ ਤੋਂ ਬਚਾ ਕੇ ਰੱਖਣਾ ਹਰ ਨਾਗਰਿਕ ਦਾ ਫਰਜ ਹੈ।ਉਹਨਾ ਸਕੂਲੀ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਬੁਰੇ ਪ੍ਰਭਾਵਾਂ ਤੋਂ ਬਚਣ ਦੀ ਅਪੀਲ ਕੀਤੀ ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ,ਅਧਿਆਪਕ ਤੇ ਵਿਦਿਆਰਥੀ ਹਾਜਰ ਸਨ।
ਨੰ: ਲਸਫਸ(ਪ੍ਰੈ:ਰੀ:)18/ 1171