Three Lacs Twenty Four Thousand Two Hundered Sixty (3,24,260) MT paddy arrived in District Mandis
• ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 03 ਲੱਖ 24 ਹਜਾਰ 260 ਮੀਟਰਕ ਟਨ ਝੋਨੇ ਦੀ ਹੋਈ ਆਮਦ
• ਮੰਡੀਆਂ ਵਿੱਚੋਂ 02 ਲੱਖ 93 ਹਜ਼ਾਰ 884 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ
• ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 547.06 ਕਰੋੜ ਰੁਪਏ
• ਡੀ.ਸੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 3 ਲੱਖ 24 ਹਜ਼ਾਰ 260 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 03 ਲੱਖ 23 ਹਜ਼ਾਰ 904 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚੋਂ 2 ਲੱਖ 93 ਹਜ਼ਾਰ 884 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 547.06 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਸ. ਢਿੱਲੋਂ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 118205 ਮੀਟਰਕ ਟਨ, ਮਾਰਕਫੈਡ ਵੱਲੋਂ 72341 ਮੀਟਰਕ ਟਨ, ਪਨਸਪ ਵੱਲੋਂ 79143 ਮੀਟਰਕ ਟਨ, ਵੇਅਰ ਹਾਊਸ ਵੱਲੋਂ 19935 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 33290 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 990 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਸ. ਢਿੱਲੋਂ ਨੇ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜਿਥੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਪਰਾਲੀ ਨੂੰ ਅੱਗ ਲਗਾਉਣ ਨਾਲ ਉਠਦੇ ਧੂੰਏ ਤੋਂ ਕਈ ਭਿਆਨਕ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ।
ਨੰ: ਲਸਫਸ (ਪ੍ਰੈ:ਰੀ:)-18/1153